ਕੈਪਟਨ ਅਮਰਿੰਦਰ ਸਿੰਘ ਨੇ ਲਿਆ ਸੁਖਬੀਰ ਬਾਦਲ ਨੂੰ ਆੜੇ ਹੱਥੀਂ 

htls-badal-amarinder_b206c8d4-b89a-11e6-90a3-d2b8563aec4d

ਅਕਾਲੀ ਦਲ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ 
ਚੰਡੀਗੜ•, 22 ਮਾਰਚ (ਮਨਜੀਤ ਸਿੰਘ ਟਿਵਾਣਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਸਰਕਾਰ ਦੇ ਭਲਾਈ ਕਾਰਜਾਂ ਅਤੇ ਵਿਕਾਸ ਕੰਮਾਂ ਦਾ ਲਾਹਾ ਖੱਟਣ ਦੀਆਂ ਸ਼ਰਮਨਾਕ ਕੋਸ਼ਿਸ਼ਾਂ ਦੀ ਕਰੜੀ ਆਲੋਚਨਾ ਕੀਤੀ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀਂ ਲਿਆ। ਉਨ•ਾਂ ਕਿਹਾ ਕਿ ਸੁਖਬੀਰ ਬਾਦਲ ਨੇ ਵਿਧਾਨ ਸਭਾ ਦੇ ਚਾਲੂ ਇਜਲਾਸ ਦੇ ਆਰੰਭ ਵਿੱਚ ਰਾਜਪਾਲ ਦੇ ਭਾਸ਼ਣ ਵਿੱਚ ਉਨ•ਾਂ ਦੀ ਸਰਕਾਰ ਵੱਲੋਂ ਕੀਤੇ ਵੱਖ-ਵੱਖ ਐਲਾਨਾਂ ਨੂੰ ਆਪਣੇ ਕੰਮ ਦੱਸ ਕੇ ਕਥਿਤ ਝੂਠੇ ਦਾਅਵੇ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਦੇ ਕਿਸੇ ਵੀ ਲੋਕ-ਹਿੱਤੂ ਪ੍ਰਾਜੈਕਟ ਨੂੰ ਸਵੀਕਾਰ ਕਰਨ ਜਾਂ ਜਾਰੀ ਰੱਖਣ ਵਿੱਚ ਕੋਈ ਹਿਚਕਚਾਹਟ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਸਾਰੇ ਚੰਗੇ ਕੰਮਾਂ ਦਾ ਲਾਹਾ ਖੱਟਣ ਦਾ ਹੋਛਾ ਯਤਨ ਕਰਕੇ ਅਕਾਲੀਆਂ ਨੇ ਪੰਜਾਬ ਦੇ ਲੋਕਾਂ ਸਾਹਮਣੇ ਇਕ ਹੋਰ ਕੋਰਾ ਝੂਠ ਬੋਲਿਆ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਜਕੇਰ ਪਿਛਲੇ 10 ਸਾਲਾਂ ਵਿੱਚ ਅਕਾਲੀਆਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਇਕ ਵੀ ਚੰਗਾ ਕੰਮ ਕੀਤਾ ਹੁੰਦਾ ਤਾਂ ਅੱਜ ਵਿਰੋਧੀ ਧਿਰ ਵਿੱਚ ਨਾ ਹੁੰਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਕੀਕਤ ਇਹ ਹੈ ਕਿ ਅਕਾਲੀਆਂ ਨੇ ਲੋਕ ਭਲਾਈ ਦੀ ਆੜ ਵਿੱਚ ਜੋ ਕੁਝ ਵੀ ਕੀਤਾ, ਉਸ ਦਾ ਇਕਮਾਤਰ ਉਦੇਸ਼ ਇਕ ਪਰਿਵਾਰ ਦਾ ਭਲਾ ਕਰਨ ਦਾ ਸੀ।
ਅੰਤਰਰਾਜੀ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਸੁਖਬੀਰ ਸਿੰਘ ਬਾਦਲ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਲਈ ਐਕੁਵਾਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨਾ 'ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟ ਐਕਟ-2004' ਸਦਕਾ ਹੀ ਸੰਭਵ ਹੋਇਆ ਅਤੇ ਇਹ  ਕਾਨੂੰਨ ਉਨ•ਾਂ ਦੀ ਸਰਕਾਰ ਆਪਣੇ ਪਹਿਲੇ ਕਾਰਜਕਾਲ ਦੌਰਾਨ ਬਣਾਇਆ ਗਿਆ ਸੀ।
ਸ਼ਾਹਪੁਰ ਕੰਢੀ ਪ੍ਰਾਜੈਕਟ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਅਕਾਲੀਆਂ ਨੇ ਸਾਲ 2013 ਵਿੱਚ ਸ਼ੁਰੂ ਕੀਤਾ ਸੀ ਜਿਸ ਦਾ ਕੰਮ ਛੇਤੀ ਹੀ ਜੰਮੂ ਕਸ਼ਮੀਰ ਸਰਕਾਰ ਨੇ ਬੰਦ ਕਰਵਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਅਤੇ ਕੇਂਦਰ ਸਰਕਾਰ ਨਾਲ ਕੀਤੇ ਨਿਰੰਤਰ ਯਤਨਾਂ ਸਦਕਾ ਹੀ ਅਗਸਤ, 2017 ਵਿੱਚ ਕੰਮ ਸ਼ੁਰੂ ਕਰਨ ਲਈ ਮਨਜ਼ੂਰੀ ਮਿਲੀ।
ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੀ ਕੁਰਕੀ ਸਬੰਧੀ ਕੀਤੇ ਦਾਅਵੇ ਲਈ ਉਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਐਕਟ ਦੀ ਧਾਰਾ 67-ਏ ਨੂੰ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਮੁਤਾਬਕ ਖਤਮ ਕੀਤਾ। ਕਿਸਾਨੀ ਨੂੰ ਤਬਾਹ ਕਰ ਦੇਣ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਉਨ•ਾਂ ਦੀ ਹਿੱਤਾਂ ਦੀ ਰਾਖੀ ਲਈ ਸਿਆਸੀ ਸਰਪ੍ਰਸਤੀ ਜਾਂ ਅਧਿਕਾਰੀਆਂ 'ਤੇ ਨਿਰਭਰ ਹੋਣ ਦੇ ਮੁਹਤਾਜ਼ ਨਹੀਂ ਬਣਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਆਪਣੀ ਆਜ਼ਾਦੀ ਘੁਲਾਟੀਆਂ ਲਈ 300 ਮੁਫ਼ਤ ਯੂਨਿਟ ਅਤੇ ਉਦਯੋਗ ਨੂੰ ਅਗਲੇ ਪੰਜ ਸਾਲਾਂ ਲਈ ਪੰਜ ਰੁਪਏ ਬਿਜਲੀ ਯੂਨਿਟ ਦੀ ਸਹੂਲਤ ਦਿੱਤੀ ਜਿਸ ਬਾਰੇ ਅਕਾਲੀਆਂ ਨੇ ਕਦੇ ਸੋਚਿਆ ਤੱਕ ਵੀ ਨਹੀਂ। ਮੁਫ਼ਤ ਬਿਜਲੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਵਿੱਢੀ ਝੂਠੀ ਮੁਹਿੰਮ ਦੀ ਵੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।
ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿੱਚ ਸਮਾਰਟ ਸਿਟੀ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਕਾਰਜਕਾਲ ਦੌਰਾਨ ਇਨ•ਾਂ ਸ਼ਹਿਰਾਂ ਦੀ ਕੇਵਲ ਸ਼ਨਾਖ਼ਤ ਹੋਈ ਸੀ ਅਤੇ ਕਿਸੇ ਕੰਮ ਲਈ ਟੈਂਡਰ ਜਾਰੀ ਨਹੀਂ ਕੀਤਾ ਗਿਆ ਸੀ। ਅਸਲ ਵਿੱਚ ਇਸ ਪ੍ਰਾਜੈਕਟ ਵਾਸਤੇ ਲੁਧਿਆਣਾ ਅਤੇ ਜਲੰਧਰ ਵਿੱਚ ਤਾਂ ਪ੍ਰਾਜੈਕਟ ਮੈਨੇਜਮੈਂਟ ਕੰਸਲਟੈਂਟਜ਼ ਵੀ ਨਿਯੁਕਤ ਨਹੀਂ ਕੀਤੇ ਗਏ ਸਨ। ਉਲਟਾ ਅਕਾਲੀ-ਭਾਜਪਾ ਸਰਕਾਰ ਨੇ ਲੁਧਿਆਣਾ ਵਿੱਚ ਐਸਪੀਵੀ ਲਈ ਕੇਂਦਰ ਤੋਂ ਮਿਲੇ 194 ਕਰੋੜ ਰੁਪਏ ਅੱਗੇ ਨਾ ਭੇਜਣ ਤੋਂ ਬਾਅਦ ਭਾਰਤ ਸਰਕਾਰ ਨੇ ਅੰਮ੍ਰਿਤਸਰ ਅਤੇ ਜਲੰਧਰ ਲਈ ਕਦੇ ਕੋਈ ਫੰਡ ਜਾਰੀ ਨਹੀਂ ਕੀਤਾ ਸੀ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਬੁਢਾਪਾ ਪੈਨਸ਼ਨ ਬਾਰੇ ਦਾਅਵੇ ਦੀ ਵੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਹੀ ਨਹੀਂ ਕੀਤੀ ਬਲਕਿ ਸੁਖਬੀਰ ਬਾਦਲ ਦੇ ਪੈਨਸ਼ਨ ਬਕਾਇਆ ਹੋਣ ਦੇ ਦੋਸ਼ਾਂ ਦੇ ਉਲਟ ਦਸੰਬਰ, 2017 ਤੋਂ ਹਰ ਮਹੀਨੇ ਪੈਨਸ਼ਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਰਾਜਸੀ ਏਜੰਡੇ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਕੋਰੇ ਝੂਠ ਨਾ ਬੋਲਣ ਦੀ ਬੇਨਤੀ ਕੀਤੀ।  ਉਨ•ਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਇਕ ਦਹਾਕੇ ਵਿੱਚ ਅਕਾਲੀਆਂ ਦੇ ਕਾਰਨਾਮੇ ਦੇਖੇ ਹਨ ਅਤੇ ਉਹ ਹੁਣ ਇਨ•ਾਂ ਦੀ ਰਾਜਸੀ ਡਰਾਮੇਬਾਜ਼ੀ ਦੇ ਝਾਂਸੇ ਵਿੱਚ ਨਹੀਂ ਆਉਣਗੇ।

Or