ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਦਿਆਰਥੀ ਚੋਣਾਂ ਬਹਾਲ

ਬੇਅਦਬੀ ਕਾਂਡ ਚ ਪਿਛਲੀ ਸਰਕਾਰ ਵੇਲੇ ਦੀ ਸਿਆਸੀ ਸ਼ਮੂਲੀਅਤ ਦੇ ਸੰਕੇਤ : ਅਮਰਿੰਦਰ ਸਿੰਘ
ਮੈਰਿਜ ਪੈਲਸਾਂ ਅਤੇ ਧਾਰਮਿਕ ਸਥਾਨਾਂ 'ਤੇ ਉਚੀ ਆਵਾਜ਼ ਨੂੰ ਨਿਯਮਬੱਧ ਕਰਨ ਲਈ ਸਰਬ ਪਾਰਟੀ ਕਮੇਟੀ ਕਾਇਮ
ਆਪ ਵੱਲੋਂ ਵਾਕ ਆਊਟ
ਲੋਕ ਇਨਸਾਫ ਪਾਰਟੀ ਵੱਲੋਂ ਧੰਨਵਾਦ ਦਾ ਮਤਾ ਪੰਜਾਬੀ ਵਿੱਚ ਪੜ੍ਹੇ ਜਾਣ ਦੀ ਮੰਗ ਰੱਦ 
700 ਤੋਂ ਵੱਧ ਗੈਂਗਸਟਰ ਗ੍ਰਿਫਤਾਰ ਹੋਏ, ਮੁੱਖ ਮੰਤਰੀ ਵੱਲੋਂ ਗੈਂਗਸਟਰਾਂ ਨੂੰ ਚਿਤਾਵਨੀ
ਅਧਿਆਪਕਾਂ 'ਤੇ ਦਰਜ ਕੇਸ ਤੁਰਤ ਵਾਪਸ ਲੈਣ ਦੀ ਮੰਗ

IMG_20180327_122929ਚੰਡੀਗੜ੍ਹ, 27 ਮਾਰਚ (ਮਨਜੀਤ ਸਿੰਘ ਟਿਵਾਣਾ) : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਅਕਾਲੀ-ਭਾਜਪਾ ਰਾਜ ਦੌਰਾਨ ਪਵਿੱਤਰ ਬੀੜਾਂ ਤੇ ਦੂਜੇ ਧਾਰਮਕ ਗਰੰਥਾਂ ਦੀ ਹੋਈ ਬੇਅਦਬੀ ਪਿੱਛੇ ਕਿਸੇ ਸਿਆਸੀ ਸਾਜ਼ਿਸ਼ ਹੋਣ ਦੇ ਸੰਕੇਤ ਦਿਤੇ ਹਨ| ਉਨ੍ਹਾਂ ਅੱਜ ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਨ ਤੇ ਧੰਨਵਾਦ ਦੇ ਮਤੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ਵਿੱਚੋਂ 22 ਮਾਮਲੇ ਸੁਲਝਾ ਲਏ ਗਏ ਹਨ ਅਤੇ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਜਿਸ ਤੋਂ ਇਨ੍ਹਾਂ ਘਟਨਾਵਾਂ ਵਿੱਚ ਪਿਛਲੀ ਸਰਕਾਰ ਦੀ ਸਿਆਸੀ ਸ਼ਮੂਲੀਅਤ ਦਾ ਪਤਾ ਲੱਗਦਾ ਹੈ| ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨਾਲ ਰਿਸ਼ਤੇਦਾਰੀ ਹੋਣ ਕਰਕੇ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਸੇਵਾ-ਮੁਕਤ ਜੱਜ ਤੋਂ ਕਰਵਾਉਣ ਦੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਮੁਕੰਮਲ ਹੋਣ ਦੇ ਨੇੜੇ ਹੈ|
ਮੁੱਖ ਮੰਤਰੀ ਨੇ ਇਹ ਮਹੱਤਵਪੂਰਨ ਐਲਾਨ ਵੀ ਕੀਤਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਇਨ੍ਹਾਂ ਨਾਲ ਸਬੰਧਤ ਕਾਲਜਾਂ ਵਿੱਚ ਇਸ ਸਾਲ ਤੋਂ ਵਿਦਿਆਰਥੀ ਚੋਣਾਂ ਹੋਣਗੀਆਂ| ਇਥੇ ਇਹ ਚੇਤੇ ਕਰਵਾਇਆ ਜਾਂਦਾ ਹੈ ਕਿ ਪੰਜਾਬ ਦੇ ਸੰਕਟਗ੍ਰਸਤ ਹਾਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ 30 ਸਾਲਾਂ ਤੋਂ ਇਹ ਚੋਣਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਦਕਿ ਪੰਜਾਬ ਸਟੂਡੈਂਟਸ ਯੂਨੀਅਨ ਸਮੇਤ ਸਭ ਵਿਦਿਆਰਥੀ ਜਥੇਬੰਦੀਆਂ ਚੋਣਾਂ ਦਾ ਇਹ ਸਿਲਸਿਲਾ ਬਹਾਲ ਕਰਨ ਲਈ ਕਈ ਸਾਲਾਂ ਤੋਂ ਮੰਗ ਕਰ ਰਹੀਆਂ ਸਨ| ਦਿਲਚਸਪ ਗੱਲ ਇਹ ਹੋਈ ਕਿ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਇਸ ਫੈਸਲੇ ਦਾ ਇਹ ਕਹਿ ਕੇ ਵਿਰੋਧ ਕੀਤਾ ਕਿ ਇਨ੍ਹਾਂ ਚੋਣਾਂ ਵਿੱਚ ਪੈਸਾ ਅਤੇ ਨਸ਼ੇ ਦੀ ਵਰਤੋਂ ਹੁੰਦੀ ਹੈ, ਇਸ ਲਈ ਮੇਰੀ ਨਿੱਜੀ ਰਾਇ ਇਹ ਚੋਣਾਂ ਕਰਵਾਉਣ ਦੇ ਫਿਲਹਾਲ ਹੱਕ ਵਿੱਚ ਨਹੀਂ ਹੈ| ਪਰ ਦੂਜੇ ਪਾਸੇ ਅਕਾਲੀ ਦਲ ਨੇ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਅਤੇ ਅਮਨ ਅਰੋੜਾ ਨੇ ਵੀ ਇਸ ਫੈਸਲੇ ਨੂੰ ਜੀ ਆਇਆਂ ਕਿਹਾ| ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਾਲਜਾਂ ਅਤੇ ਯੂਨੀਵਰਸਿਟੀਆਂ ਹੀ ਹਨ, ਜਿਨ੍ਹਾਂ ਵਿੱਚੋਂ ਵਿਦਿਆਰਥੀ ਵੱਡੇ ਹੋ ਕੇ ਅਤੇ ਸਿਆਸਤ ਵਿੱਚ ਦਾਖਲ ਹੋ ਕੇ ਦੇਸ਼ ਦਾ ਭਵਿੱਖ ਤੈਅ ਕਰਦੇ ਹਨ|
ਇੱਕ ਹੋਰ ਮਹੱਤਵਪੂਰਨ ਐਲਾਨ ਮੁਤਾਬਕ ਮੈਰਿਜ ਪੈਲਸਾਂ, ਧਾਰਮਿਕ ਸਥਾਨਾਂ ਵਿੱਚ ਲਾਊਡ ਸਪੀਕਰ ਅਤੇ ਦੇਰ ਰਾਤ ਤੱਕ ਡੀ.ਜੇ. ਵੱਜਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਬਹੁਤ ਬੁਰਾ ਅਸਰ ਹੁੰਦਾ ਹੈ| ਵਿਦਿਆਰਥੀ ਵੀ ਸਮੇਂ ਸਮੇਂ ਇਹ ਮੰਗ ਕਰਦੇ ਆ ਰਹੇ ਹਨ ਕਿ ਇਸ ਸ਼ੋਰ-ਸ਼ਰਾਬੇ ਨਾਲ ਉਹ ਲਗਨ ਅਤੇ ਇਕਾਗਰਤਾ ਨਾਲ ਪੜ੍ਹ ਵੀ ਨਹੀਂ ਸਕਦੇ| ਕੁਝ ਮੈਂਬਰਾਂ ਨੇ ਇਹ ਵਿਚਾਰ ਵੀ ਪ੍ਰਗਟ ਕੀਤਾ ਕਿ ਧਾਰਮਿਕ ਅਸਥਾਨਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਉਸ ਕੰਪਲੈਕਸ ਦੇ ਅੰਦਰ ਤੱਕ ਹੀ ਸੀਮਤ ਰਹਿਣੀ ਚਾਹੀਦੀ ਹੈ| ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇੱਕ ਸਰਬ ਪਾਰਟੀ ਕਮੇਟੀ ਗਠਿਤ ਕੀਤੀ ਜਾਵੇਗੀ ਜੋ ਇਸ ਮਸਲੇ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਤਿਮ ਫੈਸਲਾ ਕਰੇਗੀ| ਇੱਕ ਹੋਰ ਫੈਸਲੇ ਮੁਤਾਬਕ ਡਰੱਗ ਮਾਮਲੇ ਵਿੱਚ ਰਿਪੋਰਟ ਲੀਕ ਹੋਣ ਦੀ ਗੱਲ ਦੀ ਵੀ ਜਾਂਚ ਕਰਾਉਣ ਦਾ ਐਲਾਨ ਕੀਤਾ ਗਿਆ| ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਰਸੋਂ ਲੁਧਿਆਣਾ ਵਿੱਚ ਜਿਹੜਾ ਅਧਿਆਪਕਾਂ ਉਤੇ ਲਾਠੀਚਾਰਜ ਹੋਇਆ, ਉਸ ਮਾਮਲੇ ਵਿੱਚ 7-8 ਹਜ਼ਾਰ ਅਧਿਆਪਕਾਂ ਉਤੇ ਕੇਸ ਦਰਜ ਕੀਤੇ ਗਏ ਹਨ, ਉਹ ਕੇਸ ਤੁਰਤ ਵਾਪਸ ਲਏ ਜਾਣ| ਇਸੇ ਤਰ੍ਹਾਂ ਵਿਕਾਸ ਟੈਕਸ ਲਾਉਣ ਦੇ ਸਰਕਾਰ ਦੇ ਫੈਸਲੇ ਦਾ ਵੀ ਵਿਰੋਧ ਕੀਤਾ ਗਿਆ ਅਤੇ ਸ੍ਰੀ ਕੰਵਰ ਸੰਧੂ ਨੇ ਇਹ ਦਲੀਲ ਦਿੱਤੀ ਕਿ ਜਿਨ੍ਹਾਂ ਰਾਜਾਂ ਵਿੱਚ ਇਹ ਟੈਕਸ ਲਾਇਆ ਵੀ ਜਾਂਦਾ ਹੈ, ਉਹ ਆਰਥਿਕ ਤੌਰ ਉਤੇ ਬੜੀ ਚੰਗੀ ਸਥਿਤੀ ਵਿੱਚ ਹਨ| ਪਰ ਪੰਜਾਬ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਸਥਿਤੀ ਵਿੱਚ ਹੈ| ਮੁੱਖ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਵੀ ਕਿਹਾ ਕਿ ਸਿਸਵਾਂ ਫਾਰਮ ਹਾਊਸ 'ਤੇ ਜੋ ਕੰਮ ਚੱਲ ਰਿਹਾ ਹੈ, ਉਸ ਸਬੰਧ ਵਿੱਚ ਜਿਸ ਜਿਸ ਥਾਂ 'ਤੇ ਵੀ ਪ੍ਰਵਾਨਗੀ ਦੀ ਲੋੜ ਪਈ, ਉਹ ਹਾਸਲ ਕਰ ਲਈ ਗਈ ਹੈ|
ਕੁੱਝ ਅਰਸੇ ਲਈ ਅੱਜ ਆਮ ਆਦਮੀ ਪਾਰਟੀ ਨੇ ਵੀ ਹਿੱਤਾਂ ਦੇ ਟਕਰਾਅ ਅਤੇ ਨਸ਼ਿਆਂ ਦੇ ਮਾਮਲੇ 'ਤੇ ਰੋਸ ਵਜੋਂ ਵਾਕ ਆਊਟ ਕੀਤਾ| ਲੋਕ ਇਨਸਾਫ ਪਾਰਟੀ ਨੇ ਵੀ ਮੁੱਖ ਮੰਤਰੀ ਵੱਲੋਂ ਧੰਨਵਾਦ ਦਾ ਮਤਾ ਅੰਗਰੇਜ਼ੀ ਵਿੱਚ ਪੜ੍ਹੇ ਜਾਣ 'ਤੇ ਰੋਸ ਪ੍ਰਗਟ ਕੀਤਾ ਅਤੇ ਮੰਗ ਕੀਤੀ ਕਿ ਇਹ ਪੰਜਾਬੀ ਵਿੱਚ ਪੜ੍ਹਿਆ ਜਾਵੇ| ਪਰ ਮੁੱਖ ਮੰਤਰੀ ਨੇ ਇਹ ਕਹਿ ਕੇ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਬੈਂਸ ਦੀ ਇਹ ਅਪੀਲ ਰੱਦ ਕਰ ਦਿੱਤੀ ਕਿ ਕਿਉਂਕਿ ਰਾਜਪਾਲ ਨੇ ਆਪਣਾ ਭਾਸ਼ਣ ਅੰਗਰੇਜ਼ੀ ਵਿੱਚ ਪੜ੍ਹਿਆ ਸੀ, ਇਸ ਲਈ ਮੈਂ ਇਸ ਦਾ ਜਵਾਬ ਵੀ ਅੰਗਰੇਜ਼ੀ ਵਿੱਚ ਹੀ ਦੇਵਾਂਗਾ| ਪੰਜਾਬੀ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੇ ਅਕਾਲੀ ਬੈਂਚ ਲੋਕ ਇਨਸਾਫ ਪਾਰਟੀ ਦੀ ਮੰਗ 'ਤੇ ਖਾਮੋਸ਼ ਹੀ ਰਹੇ| ਪਾਣੀਆਂ ਦਾ ਮੁੱਦੇ 'ਤੇ ਕੰਵਰ ਸੰਧੂ ਨੇ ਰਾਇਪੇਰੀਅਨ ਨਿਯਮਾਂ ਦਾ ਹਵਾਲਾ ਦੇ ਕੇ ਇਹ ਸਿੱਧ ਕਰਨ ਦੀ ਯਤਨ ਕੀਤਾ ਕਿ ਪਾਣੀਆਂ ਉਤੇ ਹਰਿਆਣਾ ਦਾ ਕੋਈ ਹੱਕ ਨਹੀਂ ਕਿਉਂਕਿ ਉਹ ਰਾਇਪੇਰੀਅਨ ਸਟੇਟ ਹੀ ਨਹੀਂ ਹੈ|
ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨਾਲ ਰਿਸ਼ਤੇਦਾਰੀ ਹੋਣ ਕਰਕੇ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਸੇਵਾ-ਮੁਕਤ ਜੱਜ ਤੋਂ ਕਰਵਾਉਣ ਦੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਮੁਕੰਮਲ ਹੋਣ ਦੇ ਨੇੜੇ ਹੈ|
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਬਹੁਤ ਹੀ ਕਾਬਲ ਜੱਜ ਹਨ| ਉਨ੍ਹਾਂ ਕਿਹਾ ਕਿ ਸਾਰੇ ਜੱਟਾਂ ਦੀਆਂ ਕਈ ਪਰਿਵਾਰਾਂ ਵਿੱਚ ਰਿਸ਼ਤੇਦਾਰੀਆਂ ਹੁੰਦੀਆਂ ਹਨ ਅਤੇ ਜੇਕਰ ਸਰਕਾਰ ਅਜਿਹੀਆਂ ਰਿਸ਼ਤੇਦਾਰੀਆਂ ਨੂੰ ਖੰਗਾਲਣ ਲੱਗ ਪਵੇ ਤਾਂ ਇਨ੍ਹਾਂ ਕੰਮ ਲਈ ਚੰਗੇ ਵਿਅਕਤੀਆਂ ਦੀ ਭਾਲ ਨਹੀਂ ਕਰ ਸਕੇਗੀ|
ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਏ ਸੁਧਾਰ ਅਤੇ ਪੁਲੀਸਿੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੁਲੀਸ ਨੇ ਸੂਬੇ ਵਿੱਚ ਮਿੱਥ ਕੇ ਕੀਤੇ ਕਤਲਾਂ ਵਿੱਚ ਸ਼ਾਮਲ ਅੱਠ ਗਰੋਹਾਂ ਦਾ ਪਰਦਾਫਾਸ਼ ਕਰਨ ਹੈ| ਇਸੇ ਤਰ੍ਹਾਂ ਬੀਤੇ 10 ਵਰ੍ਹਿਆਂ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ਨਾਲ ਪੈਦਾ ਹੋਏ ਅਤੇ ਸਿਰ ਚੁੱਕਣ ਵਾਲੇ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਲਗਪਗ 707 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਤੌਰ 'ਤੇ ਆਖਿਆ ਕਿ ਜੇਕਰ ਗੈਂਗਸਟਰਾਂ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨ੍ਹਾਂ ਦੀ ਸਰਕਾਰ ਇਨ੍ਹਾਂ ਨਾਲ ਕਰੜੇ ਹੱਥੀਂ ਨਿਪਟੇਗੀ|
ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦੀ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਇਹ ਵੀ ਜਾਣਦੀ ਹੈ ਕਿ ਅਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ| ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਚੁੱਕੇ ਕਦਮਾਂ ਦਾ ਵੀ ਜ਼ਿਕਰ ਕੀਤਾ ਜੋ ਪਿਛਲੀ ਸਰਕਾਰ ਦੌਰਾਨ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਈ ਸੀ|
ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਸਿਸਟਮ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਾ ਹੋਣ ਦੀ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ|

It should take about https://www.affordable-papers.net/ a month to write the entire mission, not greater than that.

Or