ਜੱਟ ਮਹਾਂਸਭਾ ਵੱਲੋਂ ਸਹਿਕਾਰਤਾ ਮੰਤਰੀ ਨੂੰ ਅਹੁਦਾ ਸੰਭਾਲਣ ਦੀ ਵਧਾਈ

ਚੰਡੀਗੜ੍ਹ, 24 ਅਪ੍ਰੈਲ (ਰਾਬਤਾ ਨਿਊਜ਼) : ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ,ਪੰਜਾਬ ਦੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਹੀਰੋ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਕੌਮੀ ਡੈਲੀਗੇਟ ਆਦਿ ਆਗੂਆਂ ਨੇ ਪੰਜਾਬ ਸਰਕਾਰ ਦੇ ਨਵੇਂ ਸਹਿਕਾਰਤਾ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਫੁੱਲਾਂਦਾ ਗੁਲਦਸਤਾ ਭੇਟ ਕੀਤਾ ਅਤੇ ਮੁਬਾਰਕਾਂ ਦਿੱਤੀਆਂ। ਬਡਹੇੜੀ ਨੇ ਆਖਿਆ ਕਿ ਸਹਿਕਾਰਤਾ ਮੰਤਰੀ ਨੇ ਸਭਾ ਦੇ ਆਗੂਆਂ ਨਾਲ ਅੱਧਾ ਘੰਟਾ ਵਿਚਾਰ ਵਟਾਂਦਰਾ ਕੀਤਾ ਅਤੇ ਆਖਿਆ ਕਿ ਸਹਿਕਾਰਤਾ ਲਹਿਰ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਸਹਿਕਾਰੀ ਸਭਾਵਾਂ ਵੱਡੇ ਸਹਿਕਾਰੀ ਬੋਰਡ/ਨਿਗਮਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਜਨਤਾ ਦਾ ਸਹਿਯੋਗ ਲਿਆ ਜਾਵੇਗਾ ਅਤੇ ਸਰਕਾਰ ਵੱਲੋਂ ਪੂਰਾ ਸਹਿਯੋਗ ਵੀ ਦਿੱਤਾ ਜਾਵੇਗਾ ਭਾਵ ਸਹਿਕਾਰਤਾ ਦਾ ਮਹੱਤਵਪੂਰਨ ਹਿੱਸਾ ਕਿਸਾਨਾਂ ਦੀ ਅਗਵਾਈ ਵਾਲੀ ਲੋਕ ਨੀਤੀਆਂ ਨੂੰ ਪੂਰਾ ਮਹੱਤਵਪੂਰਨ ਭੂਮਿਕਾ ਅਦਾ ਕਰਨਾ ਚਾਹੀਦਾ ਹੈ ਜੋ ਮਹਿਕਮਾ ਆਪਣੇ ਤੌਰ ਤੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਚਾਰ ਚੰਨ ਲਾਉਣ ਲਈ ਆਲ ਇੰਡੀਆ ਜੱਟ ਮਹਾਂ ਸਭਾ ਦਾ ਸਹਿਯੋਗ ਲਿਆ ਜਾਵੇ ਗਾ  ਕਿਸਾਨਾਂ ਅਤੇ ਖੇਤ ਮਜ਼ਦੂਰ ਵਰਗ ਦੀ ਗੱਲ ਕਰੇਗਾ। ਸਹਿਕਾਰਤਾ ਮੰਤਰੀ ਨੇ ਸਭਾ ਦੇ ਆਗੂਆਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਖੇਤੀ ਖੇਤਰ ਅਤੇ ਸਹਿਕਾਰਤਾ ਲਹਿਰ ਨੂੰ ਪ੍ਰਚੰਡ ਕਰਨ ਹਿੱਤ ਸੁਝਾਅ ਲਵੇਗਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਖੁਸ਼ੀ ਮਹਿਸੂਸ ਕਰੇਗਾ। ਹਰ ਕੰਮ ਵਿੱਚ ਪਾਰਦਰਸ਼ਤਾਵਿਖਾਈ ਜਾਵੇਗੀ ਤਾਂ ਜੋ ਸਰਕਾਰ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਸਹਿਕਾਰਤਾ ਲਹਿਰ ਦਾ ਪੂਰਾ ਪੂਰਾ ਲਾਭ ਮਿਲ ਸਕੇ।

Or