ਪੰਜਾਬ-ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਜਸਟਿਸ ਕ੍ਰਿਸ਼ਨ ਮੁਰਾਰੀ

ਚੰਡੀਗੜ੍ਹ, 26 ਅਪ੍ਰੈਲ (ਮਨਜੀਤ ਸਿੰਘ ਟਿਵਾਣਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ ਲੱਗ ਰਹੇ ਹਨ| ਉਹ ਪੰਜਾਬ ਹਰਿਆਣਾ ਹਾਈਕੋਰਟ ਦੇ ਮੌਜੂਦਾ ਚੀਫ ਜਸਟਿਸ ਸ਼ਿਆਵਕਸ ਜਾਲ ਵਜ਼ੀਫਦਾਰ ਦੀ ਥਾਂ ਲੈਣਗੇ| ਨਿਯੁਕਤੀ ਪ੍ਰਕਿਰਿਆ ਵਿੱਚ ਚੀਫ ਜਸਟਿਸ ਵਜੋਂ ਕ੍ਰਿਸ਼ਨਾ ਮੁਰਾਰੀ ਦਾ ਨਾਂ ਫਾਈਨਲ ਹੋ ਗਿਆ ਹੈ| ਜਸਟਿਸ ਮੁਰਾਰੀ ਆਪਣੀ ਇਮਾਨਦਾਰੀ, ਸਖ਼ਤ ਮਿਹਨਤ, ਸਮਰਪਣ ਤੇ ਨਰਮ ਰਵੱਈਏ ਲਈ ਜਾਣੇ ਜਾਂਦੇ ਹਨ| ਸੂਤਰਾਂ ਮੁਤਾਬਕ ਇਸ ਬਾਰੇ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕੀਤਾ ਜਾ ਰਿਹਾ ਹੈ|
ਜਿਕਰਯੋਗ ਹੈ ਕਿ ਜਸਟਿਸ ਮੁਰਾਰੀ ਚੀਫ ਜਸਟਿਸ ਸ਼ਿਆਵਕਸ ਜਾਲ ਵਜ਼ੀਫਦਾਰ ਅਗਲੇ ਮਹੀਨੇ ਸੇਵਾਮੁਕਤ ਹੋ ਰਹੇ ਹਨ| ਜਸਟਿਸ ਮੁਰਾਰੀ ਵਕੀਲ ਪਰਿਵਾਰ ਨਾਲ ਸਬੰਧਤ ਹਨ| ਉਨ੍ਹਾਂ ਦੇ ਚਾਚਾ ਜੀਐਨ ਵਰਮਾ ਸੀਨੀਅਰ ਐਡਵੋਕੇਟ ਸਨ| ਉਹ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਪ੍ਰਧਾਨ ਵੀ ਰਹਿ ਚੁੱਕੇ ਹਨ|

Or