ਜੇਕਰ ਸੁਖਬੀਰ ਨੂੰ ਸੱਚਮੁੱਚ ਕਿਸਾਨਾਂ ਦਾ ਦਰਦ ਹੈ ਤਾਂ ਸੰਸਦ ਦਾ ਘਿਰਾਓ ਕਰੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ•, 19 ਮਾਰਚ (ਮਨਜੀਤ ਸਿੰਘ ਟਿਵਾਣਾ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਵਿਧਾਨ ਸਭਾ ਦੇ ਬਾਹਰ ਢਕਵੰਜ ਕਰਨ ਦੀ ਬਜਾਏ ਇਸ ਗੰਭੀਰ ਮੁੱਦੇ 'ਤੇ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ 'ਤੇ ਦਬਾਅ ਬਣਾਉਣ ਲਈ ਸੰਸਦ ਦਾ ਘਿਰਾਓ ਕਰਨ ਦੀ ਚੁਣੌਤੀ ਦਿੱਤੀ ਹੈ।
ਸੁਖਬੀਰ ਬਾਦਲ ਵੱਲੋਂ ਭਲਕੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਸਖ਼ਤ ਅਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਕਿਸਾਨਾਂ ਦੇ ਮੁੱਦਿਆਂ 'ਤੇ ਮਗਰਮੱਛ ਦੇ ਹੂੰਝ ਵਹਾਉਣ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਭਲਾਈ ਦਾ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰ•ਾਂ ਨਾਕਾਮ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਕਰਜ਼ੇ ਨਾਲ ਜੂਝ ਰਹੀ ਕਿਸਾਨੀ ਵੱਲ ਕਦੇ ਮੂੰਹ ਨਹੀਂ ਕੀਤਾ ਜਦਕਿ ਹੁਣ ਕਿਸਾਨਾਂ ਦੇ ਮੁਦੱਈ ਹੋਣ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ। ਇੱਥੋਂ ਤੱਕ ਕਿ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਮੁਲਕ ਦੇ ਕਿਸਾਨਾਂ ਲਈ ਕਰਜ਼ਾ ਮੁਆਫੀ ਸਕੀਮ ਲਿਆਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਜ਼ੋਰ ਪਾਉਣ ਲਈ ਕੁਝ ਵੀ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਸੁਖਬੀਰ ਦਾ ਸਟੈਂਡ ਬੇਤੁੱਕਾ ਹੈ ਕਿਉਂ ਜੋ ਕੇਂਦਰੀ ਕੈਬਨਿਟ ਵਿੱਚ ਉਸ ਦੀ ਪਤਨੀ ਮੈਂਬਰ ਅਤੇ ਉਸ ਦੀ ਪਾਰਟੀ ਭਾਜਪਾ ਦੀ ਸਹਿਯੋਗੀ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਪ੍ਰਧਾਨ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਵਾਸਤੇ ਕੇਂਦਰ ਦੀ ਸਹਾਇਤਾ ਲਈ ਕੋਈ ਚਾਰਾਜੋਈ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਹਾਲਤ ਪ੍ਰਤੀ ਸੱਚਮੁੱਚ ਹੀ ਥੋੜ•ੀ-ਬਹੁਤ ਚਿੰਤਾ ਹੈ ਤਾਂ ਉਸ ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਇਸ ਮਸਲੇ 'ਤੇ ਫੋਕੀ ਵਾਹ-ਵਾਹ ਖੱਟਣ ਦੀ ਬਜਾਏ ਇਸ ਨੂੰ ਬੀਤੇ ਚਾਰ ਸਾਲਾਂ ਵਿੱਚ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਸੀ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਜਾਂਦੀ।
ਆਉਂਦੀ 24 ਮਾਰਚ ਨੂੰ ਵਿਧਾਨ ਸਭਾ ਦੇ ਸਾਲ 2018-19 ਦੇ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਢੁਕਵੀ ਵਿਵਸਥਾ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਉਨ•ਾਂ ਦੀ ਸਰਕਾਰ ਪੂਰੀ ਤਰ•ਾਂ ਵਚਨਬੱਧ ਹੈ ਜੋ ਹੁਣ ਤੱਕ ਇਸ ਪਾਸੇ ਵੱਲ ਚੁੱਕੇ ਕਦਮਾਂ ਤੋਂ ਪ੍ਰਤੱਖ ਜ਼ਾਹਰ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਹੇਠ ਨਵੰਬਰ, 2018 ਤੱਕ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣਾ ਹੈ ਜਿਨ•ਾਂ ਵਿੱਚੋਂ 82 ਹਜ਼ਾਰ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਵੀ ਜਾ ਚੁੱਕੇ ਹਨ।

Or