ਪੰਜਾਬ ਦੇ ਕਿਸਾਨ ਹੁਣ ਦਿੱਲੀ ਨੂੰ ਕੂਚ ਕਰਨਗੇ

BKU Pic

ਚੰਡੀਗੜ੍ਹ, 26 ਮਾਰਚ (ਮਨਜੀਤ ਸਿੰਘ ਟਿਵਾਣਾ) : ਭਾਰਤੀ ਕਿਸਾਨ ਯੂਨੀਅਨ ਏਕਤਾ  ਸਿੱਧੂਪੁਰ  ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਅਤੇ ਮਾਰਚ ਨੂੰ ਕਿਸਾਨ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਵੱਡਾ ਧਰਨਾ ਦੇਣਗੇ | ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨਾਂ ਦੀਆਂ ਦੋ ਮੁੱਖ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਕੀਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਡਾ. ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮਾਫੀ ਨੂੰ ਲੈ ਕੇ ਦਿੱਲੀ ਵਿੱਚ  29 ਮਾਰਚ ਨੂੰ ਵੱਡਾ ਧਰਨਾ ਦਿੱਤਾ ਜਾਵੇਗਾ| ਥੇੜੀ ਨੇ ਦੱਸਿਆ ਕਿ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਅੱਜ ਚਾਰ ਜ਼ਿਲ੍ਹਿਆਂ ਦੀ ਮੀਟਿੰਗ ਚੰਡੀਗੜ੍ਹ ਵਿੱਚ ਰੱਖੀ ਗਈ ਹੈ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਦਾ ਇਕੱਠ ਦਿੱਲੀ ਵਿੱਚ ਕੀਤਾ ਜਾ ਸਕੇ| ਉਨ੍ਹਾਂ  ਕਿਹਾ ਕਿ ਕੈਪਟਨ ਸਰਕਾਰ ਵੀ ਕਿਸਾਨਾਂ ਨਾਲ ਧੋਖਾਧੜੀ ਕਰ ਰਹੀ ਹੈ| ਪਹਿਲਾਂ ਕਰਜ਼ੇ ਦੇ ਮਾਮਲੇ 'ਤੇ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਕੈਪਟਨ ਅਮਰਿੰਦਰ ਸਿੰਘ  ਸਿੰਘ ਨੇ ਮੁਕੰਮਲ ਕਰਜ਼ਾ ਮਾਫ਼ੀ ਦਾ ਐਲਾਨ ਕੀਤਾ ਸੀ ਪਰ ਹੁਣ ਨਾ ਮਾਤਰ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ| ਕਿਸਾਨਾਂ ਨੂੰ ਫਸਲਾਂ ਦੇ ਸਹੀ ਮੁੱਲ ਦੇ ਕੇ ਅਤੇ  ਕਿਸਾਨਾਂ ਨੂੰ ਫਸਲਾਂ ਦੇ ਪੂਰੇ ਮੁੱਲ ਦੇ ਕੇ ਅਤੇ ਮੁਕੰਮਲ ਕਰਜ਼ਾ ਮਾਫ਼ੀ ਕਰਕੇ ਕਿਸਾਨ ਖੁਦਕੁਸ਼ੀਆਂ ਦਾ ਹੱਲ ਕੀਤਾ ਜਾ ਸਕਦਾ ਹੈ |

Or